ਕਿਸਾਨਾਂ ਦਾ ਬੀਬੀਐਮਬੀ ’ਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਲਈ ਕੇਂਦਰ ਖਿਲਾਫ ਰੋਸ ਪ੍ਰਦਰਸ਼ਨ - ਕੇਂਦਰ ਖਿਲਾਫ ਰੋਸ ਪ੍ਰਦਰਸ਼ਨ
ਮਾਨਸਾ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਵਿੱਚੋਂ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਮਾਨਸਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਕਚਹਿਰੀ ਵਿਚ ਧਰਨਾ ਦੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਵਿੱਚੋਂ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਕਾਰਨ ਪੰਜਾਬ ਦੇ ਵਿੱਚ ਬਿਜਲੀ ਪ੍ਰਾਂਤ ਪ੍ਰਾਈਵੇਟ ਲਗਾ ਕੇ ਮਹਿੰਗੀ ਬਿਜਲੀ ਦਿੱਤੀ ਜਾਵੇਗੀ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਸੇ ਕਾਰਨ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜੇਕਰ ਮੁੜ ਤੋਂ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਬਹਾਲ ਨਾ ਕੀਤੀ ਵੀ ਤਾਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
Last Updated : Feb 3, 2023, 8:18 PM IST