ਕਿਸਾਨ ਦੀ ਪੁੱਤਾਂ ਵਾਂਗੂ ਪਾਲੀ 15 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ - ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ
ਮਾਨਸਾ: ਮਾਨਸਾ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਅਜਿਹਾ ਹੀ ਹੋਰ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅੱਗ ਲੱਗਣ ਕਾਰਨ ਕਿਸਾਨਾਂ ਦੀ ਕਰੀਬ 15 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ। ਜਿਸ ਤੋਂ ਮੌਕੇ 'ਤੇ ਜਾ ਕੇ ਕਿਸਾਨਾਂ ਨੇ ਸਖ਼ਤ ਮਿਹਨਤ ਨਾਲ ਅੱਗ 'ਤੇ ਕਾਬੂ ਪਾਇਆ, ਪੀੜਤ ਕਿਸਾਨ ਨੇ ਦੱਸਿਆ ਕਿ ਉਸ ਨੇ ਜ਼ਮੀਨ ਠੇਕੇ 'ਤੇ ਲਈ ਸੀ, ਪਹਿਲਾਂ ਗੁਲਾਬੀ ਕੀੜੇ ਨੇ ਫ਼ਸਲ ਨੂੰ ਤਬਾਹ ਕਰ ਦਿੱਤਾ ਅਤੇ ਹੁਣ ਅੱਗ ਲੱਗਣ ਕਾਰਨ ਉਸ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ।
Last Updated : Feb 3, 2023, 8:22 PM IST