ਕੇਂਦਰ ਸਰਕਾਰ ਨੂੰ ਘੇਰਨ ਲਈ ਕਿਸਾਨ ਮੁੜ ਤਿਆਰ, ਕੀਤੇ ਇਹ ਐਲਾਨ - protest against the central government on March 21 over the demands
ਬਠਿੰਡਾ:ਕਿਸਾਨ ਅੰਦੋਲਨ ਖ਼ਤਮ ਹੋ ਜਾਣ ਤੋਂ ਬਾਅਦ ਹੁਣ ਇੱਕ ਵਾਰ ਫੇਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਹੁਣ ਉਹ ਫਿਰ ਤੋਂ ਸੰਘਰਸ਼ ਕਰਨਗੇ। ਬੀਤੇ ਦਿਨੀਂ ਦਿੱਲੀ ਵਿਖੇ ਸਮੁੱਚੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੈਠਕ ਕਰ ਕੇ 21 ਮਾਰਚ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇੰਨ੍ਹਾਂ ਆਗੂਆਂ ਨੇ ਕਿਹਾ ਕਿ ਐਮਐਸਪੀ, ਲਖਮੀਰਪੁਰ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਨਾਲ ਹੋਰ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਹੁਣ ਦੇਸ਼ ਭਰ ਦੇ ਕਿਸਾਨ ਫਿਰ ਇਕ ਮੰਚ ’ਤੇ ਇਕੱਠੇ ਹੋ ਕੇ ਇਹ ਪ੍ਰਦਰਸ਼ਨ ਕਰਨਗੇ। ਇਸ ਪ੍ਰਦਰਸ਼ਨ ਵਿੱਚ ਕਰੀਬ ਸਾਢੇ 450 ਕਿਸਾਨ ਜਥੇਬੰਦੀਆਂ ਭਾਗ ਲੈਣਗੀਆਂ।
Last Updated : Feb 3, 2023, 8:19 PM IST