ਕੇਂਦਰ ਦੇ BBMB ਫੈਸਲੇ ਦੇ ਖ਼ਿਲਾਫ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ - ਭਾਖੜਾ ਬਿਆਸ ਮੈਨੇਜਮੈਂਟ ਬੋਰਡ
ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬੀ ਬੀ ਐਮ ਬੀ ਵਿੱਚੋਂ ਪੰਜਾਬ ਤੇ ਹਰਿਆਣਾ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਵਿਰੋਧ ਵਿੱਚ ਪਿੰਡ ਸਭਰਾ ਜੋਤੀ ਸ਼ਾਹ ਆਦਿ ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੰਗਠਨ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਹਰ ਪਾਸਿਓਂ ਢਾਹ ਲਾਈ ਜਾ ਰਹੀ ਹੈ ਕਿਉਂਕਿ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ ਲਈ ਖੇਤੀ ਕਾਨੂੰਨ ਲਿਆਂਦੇ। ਜਿਸ ਦਾ ਪੰਜਾਬ ਅਤੇ ਹੋਰ ਸੂਬਿਆਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਇਹ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਅਤੇ ਹੁਣ ਕੇਂਦਰ ਸਰਕਾਰ ਆਪ ਦੀ ਨਵੀਂ ਚਾਲ ਚਲਦੇ ਹੋਏ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਅਤੇ ਹਰਿਆਣੇ ਦੀ ਹਿੱਸੇਦਾਰੀ ਨੂੰ ਖ਼ਤਮ ਕਰਕੇ ਪੰਜਾਬ ਤੇ ਹਰਿਆਣੇ ਦੇ ਲੋਕਾਂ ਨਾਲ ਧ੍ਰੋਹ ਕਮਾ ਰਹੀ ਹੈ।
Last Updated : Feb 3, 2023, 8:18 PM IST