ਕਿਸਾਨਾਂ ਨੇ ਸਾੜੇ ਕੇਂਦਰ ਸਰਕਾਰ ਦੇ ਪੁਤਲੇ, ਦਿੱਤੀ ਚਿਤਾਵਨੀ
ਤਰਨਤਾਰਨ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management Board) ‘ਚ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ (Representation of Punjab and Haryana) ਖ਼ਤਮ ਕਰਨ ਦੇ ਵਿਰੋਧ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ (Protests by burning central government idols) ਕੀਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੇ ਪਾਣੀ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਜੋ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਉੱਤੇ ਚੱਲਦੇ ਹੋਏ ਸੂਬੇ ਦੇ ਸੰਘੀ ਢਾਂਚੇ ਉੱਤੇ ਵੱਡਾ ਵਾਰ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਹਰ ਵਿਅਕਤੀ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਦੇ ਹੱਕਾਂ ਦੇ ਲਈ ਸਾਰੇ ਇੱਕਠੇ ਹੋ ਕੇ ਲੜਨ।
Last Updated : Feb 3, 2023, 8:18 PM IST