ਵਾਅਦੇ ਪੂਰੇ ਨਾ ਹੋਣ ’ਤੇ ਕਿਸਾਨਾਂ 'ਚ ਰੋਸ, ਸਾੜਿਆ PM ਮੋਦੀ ਦਾ ਪੁਤਲਾ - Punjab Assembly Elections 2022
ਹੁਸ਼ਿਆਰਪੁਰ: ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਬੀਜੇਪੀ ਦੇ ਹੱਕ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ ਪਰ ਕਿਸਾਨਾਂ ਵੱਲੋਂ ਪੰਜਾਬ ਵਿੱਚ ਲਗਾਤਾਰ ਪ੍ਰਧਾਨ ਮੰਤਰੀ ਦਾ ਵਿਰੋਧ ਹੋ ਰਿਹਾ ਹੈ। ਇਸ 'ਤੇ ਚਲਦੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਹੁਸ਼ਿਆਰਪੁਰ ਦੇ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇ ਲਗਾਏ ਗਏ ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾ ਨੂੰ ਹੁਣ ਤੱਕ ਪੂਰਾ ਨਹੀ ਕੀਤਾ। ਹੁਣ ਵੀ ਪ੍ਰਧਾਨ ਤਰੀ ਮੋਦੀ ਪੰਜਾਬ 'ਚ ਆ ਕੇ ਝੂਠੇ ਵਾਅਦੇ ਕਰ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਹਰਿਆਣਾ ਯੂਪੀ ਜਾਂ ਕੇਂਦਰ ਸਰਕਾਰ ਦਾ ਕੋਈ ਮੰਤਰੀ ਪੰਜਾਬ 'ਚ ਆਵੇਗਾ ਤਾਂ ਉਸ ਦਾ ਕਿਸਾਨਾਂ ਵੱਲੋਂ ਇਸੇ ਤਰ੍ਹਾਂ ਹੀ ਵਿਰੋਧ ਕੀਤਾ ਜਾਵੇਗਾ।
Last Updated : Feb 3, 2023, 8:16 PM IST