ਨੈਸ਼ਨਲ ਹਾਈਵੇ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਸਾੜ੍ਹਿਆ ਪੁਤਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦਿਹਾਂਤੀ ਅਧੀਨ ਪੈਂਦੇ ਵੱਖ ਵੱਖ ਜ਼ੋਨਾਂ ਵਿੱਚ ਸੜਕਾਂ ਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਸਥਾਨਕ ਪੁਲਿਸ ਟੀਮਾਂ ਮੌਕੇ ਤੇ ਹਾਜਿਰ ਰਹੀਆਂ ਅਤੇ ਟ੍ਰੈਫਿਕ ਨੂੰ ਚਾਲੂ ਰੱਖਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਨਿਰਮਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਧ੍ਰੋਹ ਕਰਦਿਆਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਤੋਂ ਪੰਜਾਬ ਦੀ ਮੈਂਬਰਸ਼ਿਪ ਨੂੰ ਵਾਂਝੇ ਕਰ ਦਿੱਤਾ ਗਿਆ ਹੈ। ਜਿਸ ਨਾਲ ਸਮੂਹ ਪੰਜਾਬੀਆਂ ਵਿੱਚ ਰੋਸ ਦੀ ਲਹਿਰ ਹੈ ਅਤੇ ਅੱਜ ਏਸੇ ਤਹਿਤ ਦਿੱਲ੍ਹੀ ਅੰਮ੍ਰਿਤਸਰ ਮੁੱਖ ਮਾਰਗ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਹੈ।
Last Updated : Feb 3, 2023, 8:18 PM IST