ਪੰਜਾਬ

punjab

ETV Bharat / videos

ਨਰਮਾ ਖਰਾਬੇ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ

By

Published : Mar 14, 2022, 6:47 PM IST

Updated : Feb 3, 2023, 8:19 PM IST

ਮਾਨਸਾ: ਜ਼ਿਲ੍ਹੇ ’ਚ ਨਰਮਾ ਖਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਕਿਸਾਨਾਂ ਨੂੰ ਮੁਆਵਜ਼ਾ ਦੁਆਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਤਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦੇ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਕੇ ਅਧਿਕਾਰੀਆਂ ਦੇ ਖਾਤਿਆਂ ਵਿੱਚ ਭੇਜੀ ਗਈ ਬੇਸ਼ੱਕ ਕਿਸਾਨਾਂ ਨੂੰ ਮੁਆਵਜ਼ਾ ਮਿਲ ਚੁੱਕਿਆ ਹੈ ਪਰ ਅਜੇ ਵੀ ਬਹੁਤ ਸਾਰੇ ਪਿੰਡਾਂ ਦੇ ਵਿਚ ਕਿਸਾਨ ਨਰਮਾ ਖਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਹਨ ਜਿਨ੍ਹਾਂ ਨੂੰ ਮੁਆਵਜ਼ਾ ਦਿਵਾਉਣ ਦੇ ਲਈ ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨਾਂ ਦਾ ਆਉਣ ਵਾਲੇ ਦਿਨਾਂ ਦੇ ਵਿੱਚ ਪੱਕੇ ਤੌਰ ਤੇ ਧਰਨਾ ਸ਼ੁਰੂ ਕੀਤਾ ਜਾਵੇਗਾ।
Last Updated : Feb 3, 2023, 8:19 PM IST

ABOUT THE AUTHOR

...view details