BBMB ਮੁੱਦੇ 'ਤੇ ਕੇਂਦਰ ਖ਼ਿਲਾਫ ਕਿਸਾਨਾਂ ਨੇ ਵਿੱਡਿਆ ਅੰਦੋਲਨ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਪਿੱਛੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਵਿਰੋਧ ਵਿੱਚ ਅੱਜ ਬਠਿੰਡਾ ਵਿਖੇ ਕਿਸਾਨਾਂ ਵੱਲੋਂ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਗਿਆ। ਜ਼ੋਰਦਾਰ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਇਹ ਸੂਬਿਆਂ ਦੇ ਅਧਿਕਾਰਾਂ ਤੇ ਕੇਂਦਰ ਸਰਕਾਰ ਵੱਲੋਂ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਹ ਆਪ ਦਾ ਫੈਸਲਾ ਵਾਪਸ ਨਾਂ ਲਿਆ ਜਾਵੇ। ਕਿਸਾਨ ਫਿਰ ਤੋਂ ਅੰਦੋਲਨ ਸ਼ੁਰੂ ਕਰਨਗੇ ਅਤੇ ਇਸ ਦੇ ਨਤੀਜੇ ਭੁਗਤਣ ਲਈ ਕੇਂਦਰ ਸਰਕਾਰ ਤਿਆਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਡਾਕਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬੀ ਇਸ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।
Last Updated : Feb 3, 2023, 8:18 PM IST