ਪੰਜਾਬ

punjab

By

Published : Feb 26, 2022, 7:29 PM IST

Updated : Feb 3, 2023, 8:17 PM IST

ETV Bharat / videos

ਯੂਕਰੇਨ-ਰੂਸ ਜੰਗ ਦੌਰਾਨ ਪੰਜਾਬ ਦੇ ਪੈਟਰੋਲ ਪੰਪਾਂ 'ਤੇ ਲੱਗਿਆਂ ਕਿਸਾਨਾਂ ਦਾ ਤਾਂਤਾ

ਬਠਿੰਡਾ : ਯੂਕਰੇਨ ਅਤੇ ਰੂਸ ਦੇ ਵਿਚਾਲੇ ਜੰਗ ਚੱਲ ਰਹੀ ਹੈ ਅਤੇ ਦੂਜੇ ਪਾਸੇ ਭਾਰਤ ਵਿਚ ਅਫਵਾਹਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਵੇਂ ਕਿ ਸੋਸ਼ਲ ਮੀਡੀਆ 'ਤੇ ਪੁਰਾਣੀਆਂ ਵੀਡੀਓਜ਼ ਲੋਕਾਂ ਦੁਆਰਾ ਸ਼ੇਅਰ ਕਰਕੇ ਇਹ ਲਿਖਿਆ ਜਾ ਰਿਹਾ ਹੈ ਕਿ ਇਹ ਘਟਨਾਵਾਂ ਮੌਜੂਦਾ ਜੰਗ ਦੀਆਂ ਹਨ ਪਰ ਇਨ੍ਹਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਅਤੇ ਫੋਟੋਆਂ ਨੂੰ ਪਾਰਖੂ ਲੋਕਾਂ ਦੁਆਰਾ ਝੂਠੀਆਂ ਦੱਸ ਕੇ ਲੋਕਾਂ ਨੂੰ ਸਚਾਈ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਅਫਵਾਹਾਂ ਦੇ ਚੱਲਦਿਆਂ ਲੋਕਾਂ ਵੱਲੋਂ ਪੰਜਾਬ ਵਿਚਲੇ ਪੈਟਰੋਲ ਪੰਪਾਂ ਤੋਂ ਡੀਜ਼ਲ ਭਰਵਾ ਕੇ ਸਟੋਰ ਕਰਨ ਦੀ ਹੋੜ ਲੱਗ ਗਈ ਹੈ। ਯੂਕਰੇਨ ਅਤੇ ਰੂਸ ਵਿਚਕਾਰ ਸ਼ੁਰੂ ਹੋਈ ਜੰਗ ਤੋਂ ਬਾਅਦ ਪੰਜਾਬ ਦੇ ਪੈਟਰੋਲ ਪੰਪਾਂ 'ਤੇ ਡੀਜ਼ਲ ਲੈਣ ਵਾਲਿਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਕਿਸਾਨਾਂ ਵੱਲੋਂ ਵੱਡੀ ਗਿਣਤੀ 'ਚ ਪੈਟਰੋਲ ਡੀਜ਼ਲ ਸਟੋਰ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਪੈਟਰੋਲ ਪੰਪਾਂ 'ਤੇ ਕਿਸਾਨ ਟਰੈਕਟਰ ਲੈ ਕੇ ਡੀਜ਼ਲ ਲੈਣ ਲਈ ਪਹੁੰਚ ਰਹੇ ਹਨ।
Last Updated : Feb 3, 2023, 8:17 PM IST

ABOUT THE AUTHOR

...view details