ਪੰਜਾਬ ਦੇ ਮਸਲਿਆਂ ਨੂੰ ਲੈਕੇ ਕਿਸਾਨਾਂ ਨੇ ਘੇਰੀ ਕੇਂਦਰ ਸਰਕਾਰ - ਕਿਸਾਨਾਂ ਨੇ ਘੇਰੀ ਕੇਂਦਰ ਸਰਕਾਰ
ਅੰਮ੍ਰਿਤਸਰ: ਬੀਬੀਐਮਬੀ ਮਸਲੇ (BBMB issue) ਨੂੰ ਲੈਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਇਸ ਮੁੱਦੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਅੰਮ੍ਰਿਤਸਰ ਡੀਸੀ ਦਫਤਰ ਬਾਹਰ ਧਰਨਾ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਬੀਬੀਐਮਬੀ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜ਼ਿਲ੍ਹੇ ਦੇ ਡੀਸੀ ਨੂੰ ਮੰਗ ਪੱਤਰ (Farmers demand letter to Amritsar DC) ਦਿੱਤਾ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਰਾਜਧਾਨੀ ਚੰਡੀਗੜ੍ਹ ਉੱਪਰ ਪੰਜਾਬ ਦਾ ਹੱਕ ਹੈ ਜਿਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਲਖੀਮਪੁਰ ਖੀਰੀ ਮਾਮਲੇ ਵਿੱਚ ਵੀ ਇਨਸਾਫ ਦੀ ਮੰਗ ਕੀਤੀ ਹੈ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਇਸ ਮਸਲੇ ਨੂੰ ਲੈਕੇ ਜਲਦ ਮੀਟਿੰਗ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ ਬਣਾਈ ਜਾਵੇਗੀ।
Last Updated : Feb 3, 2023, 8:18 PM IST