'ਮੁਆਵਜ਼ੇ ਦੀ ਰਕਮ ਸਹੀ ਨਹੀ ਦੇ ਰਹੀ ਸਰਕਾਰ' - Farmers march in bathinda
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਸ਼ਹਿਰ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਇਹ ਟਰੈਕਟਰ ਮਾਰਚ ਜਾਮਨਗਰ ਤੋਂ ਅੰਮ੍ਰਿਤਸਰ ਤੱਕ ਦੇ ਨੈਸ਼ਨਲ ਹਾਈਵੇ ਤੱਕ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਜੋ ਮੁਆਵਜ਼ਾ ਰਾਸ਼ੀ ਤੈਅ ਕੀਤੀ ਗਈ ਹੈ। ਉਹ ਗਲਤ ਹੈ ਕਿਉਂਕਿ ਉਨ੍ਹਾਂ ਵੱਲੋਂ ਕਮਰਸ਼ੀਅਲ ਅਤੇ ਪ੍ਰਾਈਵੇਟ ਪ੍ਰਾਪਰਟੀ ਨੂੰ ਇਕੋ ਹੀ ਰੇਟ ਦਿੱਤਾ ਜਾ ਰਿਹਾ ਹੈ। ਅਜੇ ਪੈਟਰੋਲ ਪੰਪ ਆਦਿ ਨੂੰ ਵੀ ਉਹੀ ਰੇਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਆਵਜ਼ੇ ਦੀ ਰਕਮ ਸਹੀ ਨਾ ਕੀਤੀ ਗਈ ਤਾਂ ਆਉਣ ਵਾਲੇ ਦੇ ਦਿਨਾਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।
Last Updated : Feb 3, 2023, 8:20 PM IST