ਯੂਕਰੇਨ ਹਮਲੇ ਵਿਰੁੱਧ ਬਠਿੰਡਾ ’ਚ ਕਿਸਾਨਾਂ ਨੇ ਰੋਸ ਮਾਰਚ ਕੱਢਿਆ
ਬਠਿੰਡਾ:ਰੂਸ ਵੱਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ (russia ukraine war) ਦੇ ਵਿਰੋਧ ਵਿੱਚ ਅੱਜ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਿਨੀ ਸਕੱਤਰੇਤ ਤੋਂ ਫੌਜੀ ਚੌਕ ਤੱਕ ਰੋਸ ਮਾਰਚ ਕੀਤਾ ਗਿਆ (protest against ukraine attack) ਅਤੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਕਿਹਾ ਸਾਮਰਾਜੀ ਤਾਕਤਾਂ ਅੱਗੇ ਝੁਕਦਿਆਂ ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤੀਆਂ ਨੂੰ ਯੂਕਰੇਨ ਵਿੱਚੋਂ ਕੱਢਣ ਲਈ ਯਤਨ ਤੇਜ਼ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦਾ ਜਾਨੀ ਮਾਲੀ ਨੁਕਸਾਨ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਫਸੇ ਭਾਰਤੀਆਂ ਨੂੰ ਕੱਢਣ ਲਈ ਬਣਦੇ ਕਦਮ ਨਾ ਚੁੱਕੇ ਗਏ ਤਾਂ ਸੰਘਰਸ਼ ਵਿੱਢਿਆ ਜਾਵੇਗਾ(farmers will start agitation if students not evacuated) ।
Last Updated : Feb 3, 2023, 8:18 PM IST