ਕੇਂਦਰ ਸਰਕਾਰ ਖ਼ਿਲਾਫ਼ ਫਿਰ ਤੋਂ ਕਿਸਾਨਾਂ ਦਾ ਪ੍ਰਦਰਸ਼ਨ - ਕਿਸਾਨਾਂ ਦਾ ਪ੍ਰਦਰਸ਼ਨ
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (Bhakra Beas Management Board) ਵਿੱਚੋਂ ਪੰਜਾਬ ਦੀ ਮੈਂਬਰਸ਼ਿਪ ਖ਼ਤਮ ਕਰਨ ਅਤੇ ਕਿਤਾਬਾਂ ਵਿੱਚ ਪੰਜਾਬ ਦੇ ਇਤਿਹਾਸ (History of Punjab in books) ਨਾਲ ਕੀਤੀ ਜਾ ਰਹੀ ਛੇੜਛਾੜ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਰਾਸ਼ਟਰਪਤੀ (President) ਦੇ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਪੱਤਰ ਵਿੱਚ ਮੰਗ ਕੀਤੀ ਗਈ ਹੈ, ਕਿ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਭਾਖੜਾ ਬਿਆਸ ਮੈਨਜਮੈਂਟ ਬੋਰਡ (Bhakra Beas Management Board) ਵਿੱਚੋਂ ਪੰਜਾਬ ਨੂੰ ਬਾਹਰ ਕਰਨ ਵਾਲੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਤੁਰੰਤ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਫੈਸਲਾ ਵਾਪਸ ਨਾ ਲਿਆ ਤਾਂ ਕਿਸਾਨ ਫਿਰ ਤੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (Protests against the central government) ਕਰਨਗੇ।
Last Updated : Feb 3, 2023, 8:18 PM IST