ਸ੍ਰੀ ਫ਼ਤਿਹਗੜ੍ਹ ਸਾਹਿਬ ’ਚ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management Board) ਦਾ ਮਾਮਲਾ ਲਗਾਤਾਰ ਗਰਮਾਉਦਾ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਡੀਸੀ ਦਫ਼ਤਰ ਦੇ ਬਾਹਰ ਧਰਨਾ (Protest outside the DC office against the central government) ਲਗਾਇਆ ਗਿਆ ਹੈ। ਇਸ ਮੌਕੇ ਕਿਸਾਨਾਂ (Farmers) ਨੇ ਕੇਂਦਰ ਸਰਕਾਰ (central government) ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਿਸਾਨਾਂ (Farmers) ਨੇ ਕਿਹਾ ਕਿ ਕੇਂਦਰ ਸਰਕਾਰ (central government) ਲਗਾਤਾਰ ਪੰਜਾਬ ਦੇ ਹੱਕ ਖੋਹਣ ‘ਤੇ ਲੱਗੀ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਨੇ ਬੀ.ਬੀ.ਐੱਮ.ਬੀ. ਦੀ ਪਲੈਨਿੰਗ ਹੀ ਬਦਲ ਦਿੱਤੀ ਹੈ। ਜਿਸ ਵਿੱਚ ਪੰਜਾਬ ਤੇ ਹਰਿਆਣਾ ਦਾ ਇੱਕ ਵੀ ਮੈਂਬਰ ਨਹੀਂ ਰਖਿਆ ਗਿਆ। ਕੇਂਦਰ ਨੇ ਆਪਣੇ ਮੈਂਬਰ ਲਗਾ ਦਿੱਤੇ ਹਨ ਜਿਸ ਨੂੰ ਬਰਦਾਸਤ ਨਹੀਂ ਕਰਨਗੇ।
Last Updated : Feb 3, 2023, 8:19 PM IST