ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ, ਡੀਸੀ ਦਫ਼ਤਰ ਦਾ ਕੀਤਾ ਘਿਰਾਓ - ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿੰਤਾਵਨੀ
ਤਰਨਤਾਰਨ: ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਤਰਨਤਾਰਨ ਦੇ ਡੀਸੀ ਦਫ਼ਤਰ (DC Office of Tarn Taran) ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ (Farmers protest) ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਵੱਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (Bhakra Beas Management Board) ਵਿੱਚ ਪੰਜਾਬ ਹਰਿਆਣਾ ਦੀ ਸ਼ਰਤੀਆ ਨੁਮਾਇਦਗੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਜੋ ਭਾਰਤ ਦੇ ਸੰਵਿਧਾਨ ਅਨੁਸਾਰ ਰਾਜਾਂ ਦੇ ਅਧਿਕਾਰਾਂ ਉਪਰ ਕੇਂਦਰ ਸਰਕਾਰ ਦਾ ਸਿੱਧਾ ਹਮਲਾ ਹੈ। ਇਸ ਕਰਕੇ ਸਵਿਧਾਨ ਦੀ ਰਾਖੀ ਕਰਦਿਆਂ ਪੰਜਾਬ ਅਤੇ ਹਰਿਆਣਾ ਦੀ ਭਾਖੜਾ ਬਿਆਸ ਵਿੱਚ ਬਣਦੀ ਨੁਮਾਇਦਗੀ ਤੁਰੰਤ ਬਹਾਲ ਕੀਤੀ ਜਾਵੇ ਅਤੇ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ।
Last Updated : Feb 3, 2023, 8:18 PM IST