ਕਿਸਾਨਾਂ ਦਾ ਜੇ.ਪੀ ਨੱਢਾ ਖਿਲਾਫ਼ ਹੱਲਾ-ਬੋਲ ਐਲਾਨ
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਚੋਣ ਦੰਗਲ ਭਖ ਚੁੱਕਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮੌੜ ਮੰਡੀ ਵਿਖੇ ਭਾਜਪਾ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਜੇ ਪੀ ਨੱਡਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਲੜੀ ਤਹਿਤ ਪਿੰਡ ਮਾਈਸਰਖਾਨਾ ਵਿਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਕਰਨ ਸਮੇਂ ਮੋਦੀ ਸਰਕਾਰ ਵੱਲੋਂ ਕੁਝ ਮੰਗਾਂ ਨੂੰ ਮੰਨਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ। ਕਿਸਾਨਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ ਮਾਮਲੇ ਵਿੱਚ ਕੋਈ ਇਨਸਾਫ ਨਹੀਂ ਦਿੱਤਾ ਗਿਆ। ਉਨ੍ਹਾੰ ਦੱਸਿਆ ਕਿ ਇਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
Last Updated : Feb 3, 2023, 8:12 PM IST