ਮੁੜ ਕਿਉਂ ਸੜਕਾਂ ‘ਤੇ ਉੱਤਰੀਆਂ ਕਿਸਾਨ ਜਥੇਬੰਦੀਆਂ? - SDM of Jalalabad Hand over the demand letter
ਜਲਾਲਾਬਾਦ: ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਪੰਜਾਬ ਦੇ ਸਕੂਲਾਂ (School) ਨੂੰ ਖੁੱਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾਂ ਉਗਰਾਹਾਂ ਵੱਲੋਂ ਜਲਾਲਾਬਾਦ ਦੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਸੌਂਪ (SDM of Jalalabad Hand over the demand letter) ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਗੁਰਭੇਜ ਸਿੰਘ ਰੋਹੀਵਾਲਾ ਨੇ ਪੰਜਾਬ ਦੇ ਲੀਡਰਾਂ ‘ਤੇ ਇਲਜ਼ਮ ਲਗਾਏ ਅਤੇ ਕਿਹਾ ਕਿ ਪੰਜਾਬ ਦੇ ਲੀਡਰ ਹੀ ਨਹੀਂ ਚਾਹੁੰਦੇ ਕਿ ਪੰਜਾਬ ਦੇ ਬੱਚੇ ਸਕੂਲਾਂ (School) ਵਿੱਚ ਜਾਣ। ਉਨ੍ਹਾਂ ਕਿਹਾ ਕਿ ਲੀਡਰਾਂ ਨੂੰ ਡਰ ਹੈ ਕਿ ਜੇਕਰ ਪੰਜਾਬ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਗਏ ਤਾਂ ਉਹ ਲੀਡਰਾਂ ਨੂੰ ਸਵਾਲ ਜਵਾਬ ਕਰਨਗੇ ਜਿਸ ਦੇ ਡਰ ਤੋਂ ਲੀਡਰ ਬੱਚਿਆ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ।
Last Updated : Feb 3, 2023, 8:11 PM IST