ਬਿਜਲੀ ਦੇ ਸਮਾਰਟ ਮੀਟਰਾਂ ਦੇ ਖਿਲਾਫ ਕਿਸਾਨਾਂ ਨੇ ਦਿੱਤਾ ਧਰਨਾ, ਦਿੱਤਾ ਮੰਗ ਪੱਤਰ - ਸਮਾਰਟ ਮੀਟਰਾਂ ਦਾ ਵਿਰੋਧ
ਹੁਸ਼ਿਆਰਪੁਰ: ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਬਿਜਲੀ ਵਿਭਾਗ ਵੱਲੋਂ ਲਗਾਏ ਜਾ ਰਹੇ ਸਮਾਰਟ ਮੀਟਰਾਂ ਦਾ ਵਿਰੋਧ ਕਰ ਰਹੀਆਂ ਹਨ। ਇਸੇ ਦੇ ਚੱਲਦੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਹੁਸ਼ਿਆਰਪੁਰ ਵੱਲੋਂ ਗੜ੍ਹਦੀਵਾਲਾ ਵਿਖੇ ਰੰਧਾਵਾ ਨੇੜੇ ਪੋਲਟਰੀ ਫਾਰਮ 'ਤੇ ਬਿਜਲੀ ਵਿਭਾਗ ਵੱਲੋਂ ਲਗਾਏ ਗਏ ਸਮਾਰਟ ਮੀਟਰਾਂ ਨੂੰ ਜ਼ਮੀਨ 'ਤੇ ਉਤਾਰਨ ਲਈ ਧਰਨਾ ਦਿੱਤਾ ਗਿਆ। ਬਿਜਲੀ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਬਿਜਲੀ ਵਿਭਾਗ ਦੇ ਅਧਿਕਾਰੀ ਪੋਲਟਰੀ ਫਾਰਮ ਵਿੱਚ ਲਗਾਏ ਮੀਟਰ ਨਹੀਂ ਉਤਾਰਦੇ, ਉਸ ਸਮੇਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ। ਬਿਜਲੀ ਵਿਭਾਗ ਦੇ ਐਕਸੀਅਨ ਜਸਵੰਤ ਸਿੰਘ ਵੀ ਮੌਕੇ 'ਤੇ ਪਹੁੰਚੇ, ਇੱਥੇ ਕਿਸਾਨਾਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ, ਉਕਤ ਐਕਸੀਅਨ ਨੇ ਸਾਰਾ ਮਾਮਲਾ ਆਪਣੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਨਾਲ ਹੀ ਉਨ੍ਹਾਂ ਨੇ ਮਾਮਲਾ ਹੱਲ ਕਰਨ ਦੀ ਗੱਲ ਆਖੀ ਹੈ।
Last Updated : Feb 3, 2023, 8:22 PM IST