ਰੂਸ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ - ਜੰਗ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਪੰਜਾਬ ਵਿੱਚੋਂ ਵਿਰੋਧ (Russia Ukraine war) ਹੋਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਜੰਗ ਖਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਰੂਸ ਅਤੇ ਯੂਕਰੇਨ ਦੀ ਜੰਗ ਦਾ ਵਿਰੋਧ ਕਰਦੇ ਹੋਏ ਇਸ ਲਈ ਦੋਵਾਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਦੱਸਿਆ ਕਿ ਯੂਕਰੇਨ ਦੇ ਕੁਦਰਤੀ ਸੋਮਿਆਂ ਨੂੰ ਲੁੱਟਣ ਲਈ ਰੂਸ ਹਮਲੇ ਕਰ ਰਿਹਾ ਹੈ ਜੋ ਕਿ ਗਲਤ ਹੈ। ਕਿਸਾਨਾਂ ਨੇ ਜੰਗ ਨੂੰ ਲੈਕੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
Last Updated : Feb 3, 2023, 8:18 PM IST