ਕਿਸਾਨਾਂ ਉੱਤੇ ਕਥਿਤ ਲਾਠੀਚਾਰਜ ਦੇ ਰੋਸ ਵਜੋਂ ਕਿਸਾਨਾਂ ਨੇ ਮਾਨਸਾ 'ਚ ਲਾਇਆ ਧਰਨਾ - ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ
ਮਾਨਸਾ: ਨਰਮਾ ਖ਼ਰਾਬੇ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਪਿਛਲੇ ਸਮੇਂ ਤੋਂ ਸਰਕਾਰਾਂ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਰਮਾ ਖ਼ਰਾਬ ਦਾ ਮੁਆਵਜ਼ਾ ਦੇਣ ਦੇ ਚੈੱਕ ਜਾਰੀ ਕਰ ਦਿੱਤੇ ਹਨ, ਪਰ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਮਿਲੀ। ਜਿਸ ਕਾਰਨ ਕਿਸਾਨਾਂ ਵੱਲੋਂ ਲੰਬੀ ਵਿਖੇ ਤਹਿਸੀਲਦਾਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਵਿਭਾਗ ਵੱਲੋਂ ਉਨ੍ਹਾਂ ਤੋਂ ਜੇ ਫਾਰਮ ਮੰਗਿਆ ਜਾ ਰਿਹਾ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਸਨ, ਪਰ ਦੇਰ ਰਾਤ ਕਿਸਾਨਾਂ 'ਤੇ ਕਥਿਤ ਲਾਠੀਚਾਰਜ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਅੱਜ ਮਾਨਸਾ ਵਿਖੇ ਵੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ।
Last Updated : Feb 3, 2023, 8:21 PM IST