ਕਿਸਾਨਾਂ ਨੇ ਘੇਰਿਆ ਡੀਸੀ ਦਫਤਰ, ਕੀਤਾ ਵੱਡਾ ਐਲਾਨ - Farmers Protest outside DC office at Fatehgarh Sahib
ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੰਗਾਂ ਨੂੰ ਲੈਕੇ ਡੀ ਸੀ ਦਫਤਰ ਫਤਿਹਗੜ੍ਹ ਸਾਹਿਬ ਦੇ ਬਾਹਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ। ਇਸ ਧਰਨੇ ਦੌਰਾਨ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂ ’ਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਤੋਂ ਇਲਾਵਾ 25 ਮਾਰਚ ਨੂੰ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਮ ਦਾ ਮੰਗ ਪੱਤਰ ਦਿੱਤੇ ਜਾਣ ਦਾ ਐਲਾਨ ਕਿਸਾਨਾਂ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਮੋਰਚੇ ਦੀਆਂ ਲੰਮੇ ਸਮੇਂ ਤੋਂ ਮੰਗਾਂ ਵੱਲ ਕੇਂਦਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਵੇਂ ਕਿ ਲਖੀਮਪੁਰ ਖੀਰੀ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਦੁਬਾਰਾ ਜੇਲ੍ਹ ਭੇਜਿਆ ਜਾਵੇ ਅਤੇ ਉਸ ਦੇ ਪਿਤਾ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕੀਤਾ ਜਾਵੇ, ਐਮਐਸਪੀ ’ਤੇ ਕਮੇਟੀ ਬਿਠਾ ਕੇ ਉਸ ਨੂੰ ਜਲਦ ਲਾਗੂ ਕੀਤਾ ਜਾਵੇ, ਕਿਸਾਨਾਂ ਉੱਤੇ ਕੀਤੇ ਕੇਸਾਂ ਨੂੰ ਰੱਦ ਕੀਤਾ ਜਾਵੇ ਤੇ ਕਿਸਾਨਾਂ ਦੇ ਟਰੈਕਟਰ ਵਾਪਸ ਕੀਤੇ ਜਾਣ। ਕਿਸਾਨਾਂ ਨੇ ਕਿਹਾ ਕਿ ਸੂਬਿਆਂ ਦੇ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਉਹ ਨਹੀਂ ਹੋਣ ਦੇਣਗੇ।
Last Updated : Feb 3, 2023, 8:20 PM IST