ਪਾਣੀਆਂ ਦਾ ਮਸਲਾ: ਕਿਸਾਨਾਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ - ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਮੁੜ ਬਹਾਲ ਕਰਨ 'ਤੇ ਕਿਸਾਨਾਂ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਥੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਹਰਿਆਣਾ ਦੀਆਂ ਸ਼ਕਤੀਆਂ ਨੂੰ ਨੁਮਾਇੰਦਗੀ ਨੂੰ ਖ਼ਤਮ ਕਰ ਦਿੱਤਾ ਗਿਆ। ਜੋ ਭਾਰਤ ਦੇ ਸੰਵਿਧਾਨ ਅਨੁਸਾਰ ਰਾਜਾਂ ਦੇ ਅਧਿਕਾਰਾਂ ਉੱਪਰ ਕੇਂਦਰ ਸਰਕਾਰ 'ਤੇ ਸਿੱਧਾ ਹਮਲਾ। ਇਸ ਕਰਕੇ ਸੰਵਿਧਾਨ ਦੀ ਰਾਖੀ ਕਰਦਿਆਂ ਪੰਜਾਬ ਅਤੇ ਹਰਿਆਣਾ ਦੀ ਭਾਖੜਾ ਬਿਆਸ ਵਿੱਚ ਬਣਦੀ ਨੁਮਾਇੰਦਗੀ ਤੁਰੰਤ ਬਹਾਲ ਕੀਤੀ ਜਾਵੇ, ਨਾਲ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਸਾਡੇ ਤਾਂ ਪਹਿਲਾਂ ਹੀ ਜ਼ਖ਼ਮ ਅਜੇ ਤਾਜ਼ੇ ਹਨ। ਉਹਨਾਂ ਕਿਹਾ ਕਿ ਅਸੀਂ ਸੰਘਰਸ਼ ਕਰਕੇ ਜਿੱਤ ਪ੍ਰਾਪਤ ਕਰਾਂਗੇ।
Last Updated : Feb 3, 2023, 8:18 PM IST