ਮੁਆਵਜ਼ੇ ਰਾਸ਼ੀ ਨੂੰ ਲੈ ਕੇ 24 ਦਿਨਾਂ ਤੋਂ ਸਰਕਾਰ ਖ਼ਿਲਾਫ਼ ਡਟੇ ਕਿਸਾਨ
ਮਾਨਸਾ: ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਬੁੱਧਵਾਰ ਨੂੰ ਵੀ ਕਿਸਾਨ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਮਾਨਸਾ ਵਿੱਚ ਪਿਛਲੇ 24 ਦਿਨਾਂ ਤੋਂ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਹੁਣ ਨਵੀਂ ਚੁਣੀ ਗਈ ਸਰਕਾਰ ਦੇ ਖ਼ਿਲਾਫ਼ ਵੀ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੀ ਕਿਸਾਨਾਂ ਨੂੰ ਧਰਨੇ ਦੇਣ ਲਈ ਮਜਬੂਰ ਕਰ ਦਿੱਤਾ ਹੈ।
Last Updated : Feb 3, 2023, 8:21 PM IST