14 ਫਰਵਰੀ ਨੂੰ ਪੀਐੱਮ ਮੋਦੀ ਖਿਲਾਫ ਕਿਸਾਨਾਂ ਵੱਲੋਂ ਮੁੜ ਕੀਤਾ ਜਾਵੇਗਾ ਵਿਰੋਧ - ਸੰਯੁਕਤ ਕਿਸਾਨ ਮੋਰਚੇ
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੀਟਿੰਗ ਕੀਤੀ। ਇਸ ਮੀਟਿੰਗ ’ਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚੇ। ਇਸ ਮੌਕੇ ’ਤੇ ਕਿਸਾਨ ਆਗੂਆਂ ਨੇ ਕਿਹਾ ਕਿ 14 ਫਰਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਖ-ਵੱਖ ਥਾਵਾਂ ’ਤੇ ਪੁਤਲੇ ਫੂਕ ਕੇ ਵਿਰੋਧ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿਸਾਨੀ ਸ਼ੰਘਰਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਪੂਰੇ ਨਹੀਂ ਕੀਤੇ ਚਾਹੇ ਉਹ ਫਸਲਾਂ ਤੇ ਐਮਐਸਪੀ ਹੋਏ, ਕਿਸਾਨਾਂ ’ਤੇ ਹੋਏ ਪਰਚੇ ਰੱਦ ਕਰਨਾ ਤੇ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਥਾਂ ਜਮਾਨਤ ਦੇਣ ਦਾ ਹੋਏ ਆਦਿ ਵਾਅਦੇ ਪੂਰੇ ਨਾ ਕਰਨ ਤੇ ਮੋਦੀ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
Last Updated : Feb 3, 2023, 8:11 PM IST