ਲਖੀਮਪੁਰ ਖੀਰੀ ਕਾਂਡ ਨੂੰ ਲੈਕੇ ਕਿਸਾਨਾਂ ਦਾ ਵੱਡਾ ਫੈਸਲਾ - ਲਖੀਮਪੁਰ ਖੀਰੀ ਕਾਂਡ
ਤਰਨ ਤਾਰਨ: ਲਖੀਮਪੁਰ ਖੀਰੀ ਘਟਨਾ ਵਿੱਚ ਇਨਸਾਫ ਦੀ ਮੰਗ ਨੂੰ ਲੈਕੇ ਕਿਸਾਨਾਂ ਵਿੱਚ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਖਿਲਾਫ਼ ਮੋਰਚਾ ਖੋਲ੍ਹਿਆ ਜਾ ਰਿਹਾ ਹੈ ਤਾਂ ਕਿ ਜਲਦ ਇਨਸਾਫ ਲਿਆ ਜਾ ਸਕੇ। ਕਿਸਾਨਾਂ ਵੱਲੋਂ ਇਸ ਮਸਲੇ ਨੂੰ ਲੈਕੇ ਕਈ ਤਰ੍ਹਾਂ ਦੀਆਂ ਰਣਨੀਤੀਆਂ ਘੜੀਆਂ ਜਾ ਰਹੀਆਂ ਹਨ। ਤਰਨ ਤਾਰਨ ਵਿਖੇ ਕਿਸਾਨਾਂ ਵੱਲੋਂ ਇੱਕ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿੱਚ 7 ਮਾਰਚ ਨੂੰ ਡੀਸੀ ਦਫਤਰ ਤਰਨ ਤਾਰਨ ਵਿਖੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਲਖੀਮਪੁਰ ਖੀਰੀ ਮਸਲੇ ਵਿੱਚ ਇਨਸਾਫ ਲਈ ਉਨ੍ਹਾਂ ਦਾ ਸਾਥ ਦਿੱਤਾ ਜਾਵੇ।
Last Updated : Feb 3, 2023, 8:18 PM IST