ਅਫੀਮ ਸਮੇਤ ਮੁਲਜ਼ਮ ਗ੍ਰਿਫਤਾਰ - Ferozepur latest news
ਫਿਰੋਜ਼ਪੁਰ: ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 3 ਕਿਲੋ ਅਫੀਮ ਸਮੇਤ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਰ ਸਮੇਤ ਕਾਬੂ ਕੀਤਾ ਹੈ। ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮਾੜੇ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਇਸ ਦੌਰਾਨ ਵਰਨਾ ਕਾਰ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਉਕਤ ਕਾਰ ਵਿਚ ਸਵਾਰ ਮੁਲਜ਼ਮ ਸੰਜੀਵ ਰੋਸ਼ਨ ਉਮਰ ਕਰੀਬ 36 ਸਾਲ , ਥਾਣਾ ਕੇਸਰੀਆ ਜ਼ਿਲ੍ਹਾ ਪੂਰਬੀ ਚੰਪਾਰਨ, ਬਿਹਾਰ ਕੋਲੋਂ ਇੱਕ-ਇੱਕ ਕਿਲੋ ਦੇ ਤਿੰਨ ਪੈਕੇਟ ਅਫੀਮ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿਸ ਤੋਂ ਹੋਰ ਪੁਛਗਿਛ ਕੀਤੀ ਜਾਵੇਗੀ।
Last Updated : Feb 3, 2023, 8:22 PM IST