ਵਿਧਾਨ ਸਭਾ ਚੋਣਾਂ 'ਚ ਉਮੀਦਵਾਰਾਂ ਨੇ ਚੋਣ ਪ੍ਰਚਾਰ ਦੇ ਲੱਭੇ ਨਵੇਂ ਢੰਗ, ਦੇਖੋ ਵੀਡੀਓ - ਪੰਜਾਬ ਵਿਧਾਨ ਸਭਾ ਚੋਣਾਂ
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਬਠਿੰਡਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਹਰਬਾ ਹਰਮਿਲਾਪ ਸਿੰਘ ਗਰੇਵਾਲ ਵੱਲੋਂ ਆਪਣੇ ਚੋਣ ਨਿਸ਼ਾਨ ਘੜੇ ਨੂੰ ਸਿਰ 'ਤੇ ਰੱਖ ਕੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਚੋਣ ਪ੍ਰਚਾਰ ਕਰ ਰਹੇ ਹਰਮਿਲਾਪ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਵੱਲੋਂ ਭਾਵੇਂ ਉਨ੍ਹਾਂ ਨੂੰ ਘੜੇ ਦਾ ਚੋਣ ਨਿਸ਼ਾਨ ਦਿੱਤਾ ਗਿਆ ਹੈ ਪਰ ਲੋਕਾਂ ਦੇ ਮਿਲ ਰਹੇ ਪਿਆਰ ਤੋਂ ਸਾਫ਼ ਜ਼ਾਹਿਰ ਹੈ ਕਿ ਲੋਕ ਉਨ੍ਹਾਂ ਦੇ ਘੜੇ ਨੂੰ ਵੋਟਾਂ ਨਾਲ ਭਰ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸਾਈਲੈਂਟ ਬੋਟ ਸਾਰੀਆਂ ਹੀ ਸਿਆਸੀ ਪਾਰਟੀਆਂ ਲਈ ਸਿਰਦਰਦੀ ਬਣੀ ਹੋਈ ਹੈ ਲੋਕਾਂ ਵਿਚ ਰਵਾਇਤੀ ਪਾਰਟੀਆਂ ਪ੍ਰਤੀ ਕਾਫ਼ੀ ਰੋਸ ਵੇਖਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਇਸ ਵਾਰ ਲੋਕ ਉਨ੍ਹਾਂ ਦੇ ਘੜੇ ਵਿਚ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਉਣਗੇ।
Last Updated : Feb 3, 2023, 8:16 PM IST