ਮਾਨ ਵੱਲੋਂ ਜਾਰੀ ਹੈਲਪਲਾਈਨ ਨੰਬਰ ’ਤੇ ਇਸ ਵਿਅਕਤੀ ਨੇ ਕੀਤੀ ਪਹਿਲੀ ਸ਼ਿਕਾਇਤ - ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਹੈਲਪਲਾਈਨ ਨੰਬਰ
ਬਠਿੰਡਾ: ਬਠਿੰਡਾ ਵਿੱਚ ਸਮਾਜਸੇਵੀ ਵਜੋਂ ਜਾਣੇ ਜਾਂਦੇ ਸਾਧੂ ਰਾਮ ਕੁਸਲਾ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਹੈਲਪਲਾਈਨ ਨੰਬਰ ਉੱਪਰ ਪਹਿਲੀ ਸ਼ਿਕਾਇਤ ਦਰਜ ਕਰਵਾਈ ਗਈ। ਇਸ ਸ਼ਿਕਾਇਤ ਉਨ੍ਹਾਂ ਵੱਲੋਂ ਤਲਵੰਡੀ ਸਾਬੋ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਖ਼ਿਲਾਫ਼ ਦਰਜ ਕਰਵਾਈ ਗਈ ਹੈ, ਉਨ੍ਹਾਂ ਦਾ ਕਹਿਣਾ ਸੀ ਕਿ ਗਊਸ਼ਾਲਾ ਸੰਬੰਧੀ ਉਨ੍ਹਾਂ ਵੱਲੋਂ ਕਾਰਜ ਜਗਤਾਰ ਸਿੰਘ ਪਾਸ ਦਿੱਤਾ ਗਿਆ ਸੀ, ਜਿਸ ਨੂੰ ਕਰਨ ਸੰਬੰਧੀ ਜਗਤਾਰ ਸਿੰਘ ਵੱਲੋਂ ਭ੍ਰਿਸ਼ਟਾਚਾਰ ਵਜੋਂ 3 ਹਜ਼ਾਰ ਰੁਪਏ ਰਿਸ਼ਵਤ ਲਈ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਅਜਿਹੇ ਭ੍ਰਿਸ਼ਟਾਚਾਰੀ ਅਧਿਕਾਰੀਆਂ ਖ਼ਿਲਾਫ਼ ਸਰਕਾਰ ਬਣਦੇ ਕਦਮ ਚੁੱਕੇਗੀ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਸਬੰਧੀ ਵੇਰਵੇ ਇਕੱਤਰ ਕਰ ਉਨ੍ਹਾਂ ਨੂੰ ਜ਼ਬਤ ਕਰੇਗੀ।
Last Updated : Feb 3, 2023, 8:20 PM IST