ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ - ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ
ਤਰਨਤਾਰਨ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਹਲਕਾ ਖੇਮਕਰਨ ਵਿਖੇ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐੱਸ.ਐਸ.ਪੀ ਤਰਨਤਾਰਨ ਦੀਆਂ ਹਦਾਇਤਾਂ (Instructions of SSP Tarn Taran) ਅਨੁਸਾਰ ਡੀ.ਐੱਸ.ਪੀ. ਤਰਸੇਮ ਸਿੰਘ ਮਸੀਹ ਦੀ ਅਗਵਾਈ ਹੇਠ ਕਸਬਾ ਖਾਲੜਾ ਵਿਖੇ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ (Flag March by Punjab Police) ਕੱਢਿਆ ਗਿਆ। ਇਸ ਮੌਕੇ ਡੀ.ਐੱਸ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਨੂੰ ਲੋਕ ਬਿਨ੍ਹਾਂ ਕਿਸੇ ਭੇਦ-ਭਾਵ ਬਿਨ੍ਹਾਂ ਡਰ ਆਪਣੀ ਵੋਟ ਦਾ ਇਸਤੇਮਾਲ ਕਰਨ ਵੋਟਰਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹਾਜ਼ਰ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪੰਜਾਬ ਪੁਲਿਸ (Punjab Police) ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰਕੇ ਹਲਕੇ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
Last Updated : Feb 3, 2023, 8:16 PM IST