ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਚੱਲਦੇ ਪ੍ਰਸ਼ਾਸਨ ਪੱਬਾਂ ਭਾਰ - ਬੀਐਸਐਫ ਵਲੋਂ ਫਲੈਗ ਮਾਰਚ ਕੱਢਿਆ
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 ਦੇ ਮੱਦੇਨਜ਼ਰ ਪਿੰਡ ਸਭਰਾ ਵਿਖੇ ਥਾਣਾ ਸਦਰ ਪੱਟੀ ਪੁਲਿਸ ਅਤੇ ਬੀਐਸਐਫ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਥਾਣਾ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸੇ ਗੱਲ ਨੂੰ ਲੈ ਕੇ ਉਨ੍ਹਾਂ ਵੱਲੋਂ ਇਹ ਫਲੈਗ ਮਾਰਚ ਕੱਢਿਆ ਗਿਆ। ਨਾਲ ਹੀ ਉਨ੍ਹਾਂ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਪੂਰੀ ਤਰ੍ਹਾਂ ਨਾਲ ਸਾਥ ਦੇਣ।
Last Updated : Feb 3, 2023, 8:11 PM IST