ਚੋਣਾਂ ਦੇ ਮੱਦੇਨਜ਼ਰ ਗੜ੍ਹਸ਼ੰਕਰ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ - Assembly elections 2022
ਹੁਸ਼ਿਆਰਪੁਰ: ਪੰਜਾਬ ਵਿਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਸਿਆਸੀ ਸਰਗਮੀਆਂ ਸਿਖਰਾਂ ’ਤੇ ਹਨ। ਉਥੇ ਹੀ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਡੀ.ਐਸ.ਪੀ ਨਰਿੰਦਰ ਸਿੰਘ ਔਜਲਾ ਦੀ ਅਗਵਾਈ ਹੇਠ ਪੁਲਿਸ ਤੇ ਅਰਧਸੈਨਿਕਾਂ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐਸ.ਪੀ ਔਜਲਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਪੂਰੇ ਗੜ੍ਹਸ਼ੰਕਰ ਹਲਕੇ ਵਿਚ ਫਲੈਗ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।
Last Updated : Feb 3, 2023, 8:17 PM IST