ਕੁੜੀ ਨੂੰ ਪਰੇਸ਼ਾਨ ਕਰਨ ਦੇ ਇਲਜ਼ਾਮਾਂ ਦੇ ਆਧਾਰ ਉੱਤੇ ਪੁਲਿਸ ਨੇ ਕੀਤਾ ਨੌਜਵਾਨ ਗ੍ਰਿਫਤਾਰ - ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ
ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦੇਕੇ ਕੁੜੀ ਨਾਲ ਕਈ ਸਾਲ ਬਲਾਤਕਾਰ (Rape with a girl on the pretense of marriage) ਕੀਤਾ ਗਿਆ। ਪੀੜਤ ਕੁੜੀ ਦਾ ਕਹਿਣਾ ਹੈ ਕਿ ਵਿਆਦ ਦਾ ਝਾਂਸਾ ਦੇਣ ਵਾਲਾ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਸੀ ਅਤੇ ਹੁਣ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਜ਼ਬਰਦਸਤੀ ਕਰਦਾ ਹੈ। ਪੀੜਤ ਕੁੜੀ ਦਾ ਕਹਿਣਾ ਹੈ ਕਿ ਮੁਲਜ਼ਮ ਵੱਲੋਂ ਉਸ ਦੀ ਛੋਟੀ ਭੈਣ ਅਤੇ ਮਾਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਅਤੇ ਉਸ ਦੇ ਘਰ ਉੱਤੇ ਆਪਣੇ ਸਾਥੀਆਂ ਨਾਲ ਹਮਲਾ ਵੀ ਕੀਤਾ ਹੈ। ਪੂਰੇ ਮਾਮਲੋ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ (The accused was arrested) ਕਰ ਲਿਆ ਗਿਆ ਹੈ।
Last Updated : Feb 3, 2023, 8:29 PM IST