ਕਾਂਗਰਸ ਦੇ ਸਾਬਕਾ ਵਿਧਾਇਕ ਨੇ ਘੇਰੇ ਕੇਜਰੀਵਾਲ ਤੇ ਭਗਵੰਤ ਮਾਨ...ਜਾਣੋ ਕਿਉਂ ?
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਲਈ ਸਲਾਨਾ 50 ਕਰੋੜ ਰੁਪਏ ਦੇ ਸਲਾਨਾ ਪੈਕੇਜ ਦੀ ਮੰਗ (Bhagwant Mann government's demand for special package from Union government) ਕੀਤੀ ਗਈ ਹੈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਉਪਰ ਆ ਗਈ ਹੈ। ਇਸਦੇ ਚੱਲਦੇ ਕਾਂਗਰਸੀ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਆਮ ਆਦਮੀ ਪਾਰਟੀ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਹਿਲਾਂ ਹੀ ਠੂਠਾ ਚੱਕ ਲਿਆ ਹੈ। ਉਹਨਾਂ ਸੀਐਮ ਭਗਵੰਤ ਮਾਨ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਆਪਣੇ ਕੀਤੇ ਹੋਏ ਵਾਅਦੇ ਪੂਰੇ ਕਰਨ ਅਤੇ ਮਹਿਲਾਵਾਂ ਦੇ ਖਾਤੇ ਵਿੱਚ ਇੱਕ ਹਜ਼ਾਰ ਪ੍ਰਤੀ ਮਹੀਨਾ ਪਾਉਣਾ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਇਸਦਾ ਉਨ੍ਹਾਂ ਵੱਲੋਂ ਸੁਆਗਤ ਕੀਤਾ ਜਾਵੇਗਾ।
Last Updated : Feb 3, 2023, 8:20 PM IST