ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਘੇਰੀ 'ਆਪ' ਸਰਕਾਰ, ਦਿੱਤੀ ਵੱਡੀ ਚਿਤਾਵਨੀ - Former Health Minister Balbir Sidhu warned the newly formed Aam Aadmi Party government
ਮੁਹਾਲੀ: ਪੰਜਾਬ ਵਿੱਚ ਆਪ ਦੀ ਨਵੀਂ ਸਰਕਾਰ ਬਣਦਿਆਂ ਹੀ ਵਿਰੋਧੀਆਂ ਨੇ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਮੁਹਾਲੀ ਵਿਖੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਆਪ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਆਪ ਵਿਧਾਇਕ ਕੁਲਵੰਤ ਸਿੰਘ ਤੇ ਉਨ੍ਹਾਂ ਸਮਰਥਕਾਂ ਵੱਲੋਂ ਉਨ੍ਹਾਂ ਦੇ ਕਰੀਬੀਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਅਤੇ ਝੂਠੇ ਪਰਚੇ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਇੱਕ ਸਾਥੀ ਜੋ ਬਲੂ ਕਰੌਸ ਕਲੱਬ ਚਲਾਉਂਦੇ ਹਨ ਉਨ੍ਹਾਂ ਤੇ ਬੀਤੇ ਦਿਨ ਫਾਇਰਿੰਗ ਕਰਕੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਮੁਲਜ਼ਮਾਂ ਖਿਲਾਫ਼ ਕਾਰਵਾਈ ਨਾ ਹੋਈ ਤਾਂ ਸੂਬਾ ਪੱਧਰੀ ਮੋਰਚਾ ਖੋਲ੍ਹਿਆ ਜਾਵੇਗਾ। ਇਸ ਪ੍ਰੈੱਸ ਕਾਨਫਰੰਸ ਵਿੱਚ ਪਹੁੰਚੇ ਪਿੰਡ ਕੁੰਭੜਾ ਦੇ ਰਹਿਣ ਵਾਲੇ ਕੁੱਝ ਨੌਜਵਾਨਾਂ ਨੇ ਉਥੇ ਦੇ ਮੌਜੂਦਾ ਕੌਂਸਲਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸਦੇ ਨਾਲ ਹੀ ਸਫੀਪੁਰ ਦੇ ਸਰਪੰਚ ਵੱਲੋਂ ਵੀ ਕਈ ਵੱਡੀਆਂ ਗੱਲਾਂ ਦੱਸੀਆਂ ਗਈਆਂ ਹਨ।
Last Updated : Feb 3, 2023, 8:20 PM IST