ਸਾਬਕਾ ਜਥੇਦਾਰ ਨੇ SGPC ਵੋਟਾਂ ਪ੍ਰਤੀ ਸੰਗਤਾਂ ਨੂੰ ਕੀਤਾ ਸੁਚੇਤ - ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ
ਫਰੀਦਕੋਟ: ਜਿਵੇਂ-ਜਿਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਸੇ ਤਰ੍ਹਾਂ ਹੁਣ ਕੁਝ ਸਿਆਸੀ ਪਾਰਟੀਆਂ ਅਤੇ ਪੰਥ ਦੇ ਦਰਦੀ ਲੋਕਾਂ ਨੇ ਆਉਣ ਵਾਲੀਆਂ ਐਸ.ਜੀ.ਪੀ.ਸੀ ਦੀਆਂ ਚੋਣਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਦੇ ਰੂਬਰੂ ਹੋਣ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ, ਇਸੇ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਧੂੜਕੋਟ ਵਿੱਚ ਪਹੁੰਚੇ ਅਤੇ ਸੰਗਤਾਂ ਨੂੰ ਆਉਣ ਵਾਲੇ ਸਮੇਂ ਵਿੱਚ ਸਿੱਖੀ ਦੇ ਚੰਗੇ ਭਵਿੱਖ ਲਈ ਰਲ ਮਿਲ ਕੇ ਸਾਥ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਆ ਰਹੀਆਂ ਐਸ.ਜੀ.ਪੀ.ਸੀ ਦੀਆਂ ਚੋਣਾਂ ਸਮੇਂ ਸੰਗਤਾਂ ਨੂੰ ਸੋਚ ਸਮਝ ਕੇ ਆਪੋ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।
Last Updated : Feb 3, 2023, 8:22 PM IST