ਮੀਟਿੰਗ ਨੂੰ ਅੱਧ ਵਿਚਾਲੇ ਛੱਡ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਇਹ... - ਕਾਂਗਰਸ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ
ਲੁਧਿਆਣਾ: ਪੰਜਾਬ ਵਿਧਾਨਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾ ਅਤੇ ਸਾਬਕਾ ਵਿਧਾਇਕਾ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਵਿਧਾਇਕ ਅਤੇ ਸਾਬਕਾ ਵਿਧਾਇਕ ਮੀਟਿੰਗ ਚ ਸ਼ਾਮਲ ਨਹੀਂ ਹੋਏ ਹਨ। ਉੱਥੇ ਹੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਲੁਧਿਆਣਾ ਕੇਂਦਰੀ ਤੋਂ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਬਾਹਰ ਨਿਕਲੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਕਿਸੇ ਦੀ ਕਿਰਿਆ ਤੇ ਜਾਣਾ ਹੈ ਜਿਸ ਕਾਰਨ ਉਹ ਮੀਟਿੰਗ ਤੋਂ ਬਾਹਰ ਆ ਗਏ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮੀਟਿੰਗ ’ਚ ਗ੍ਰਹਿ ਮੰਤਰੀ ਦੇ ਅਮਿਤ ਸ਼ਾਹ ਦੇ ਚੰਡੀਗੜ੍ਹ ਦੇ ਮੁੱਦੇ ’ਤੇ ਗੱਲਬਾਤ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST