ਹਨੀਟ੍ਰੈਪ ਗਿਰੋਹ ਦਾ ਪਰਦਾਫਾਸ਼, ਔਰਤਾਂ ਸਣੇ 4 ਮੁਲਜ਼ਮ ਪੁਲਿਸ ਅੜਿਕੇ - ਬਲੈਕਮੇਲ ਕਰਕੇ ਪੈਸੇ ਦੀ ਮੰਗ
ਬਠਿੰਡਾ: ਜ਼ਿਲ੍ਹੇ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਹਨੀਟ੍ਰੈਪ ਦੇ ਮਾਮਲੇ ਚ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਮੁਲਜ਼ਮ ਫਰਾਰ ਹੋ ਗਿਆ। ਮਾਮਲੇ ਸਬੰਧੀ ਡੀਐਸਪੀ ਚਰਨਜੀਵ ਨੇ ਦੱਸਿਆ ਕਿ ਹਨੀਟ੍ਰੈਪ ਮਾਮਲੇ ’ਚ ਉਨ੍ਹਾਂ ਵੱਲੋਂ ਦੋ ਮਰਦਾਂ ਅਤੇ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵੱਲੋਂ ਪਹਿਲਾਂ ਲੋਕਾਂ ਨੂੰ ਉਕਸਾਇਆ ਜਾਂਦਾ ਸੀ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕੀਤੀ ਜਾਂਦੀ ਸੀ, ਨਾਲ ਹੀ ਜੋ ਵੀ ਇਨ੍ਹਾਂ ਨੂੰ ਪੈਸੇ ਨਹੀਂ ਦਿੰਦਾ ਸੀ ਉਹ ਉਨ੍ਹਾਂ ਦੇ ਵਾਹਨਾਂ ਨੂੰ ਆਪਣੇ ਕੋਲ ਰੱਖ ਲੈਂਦੇ ਸੀ। ਖੈਰ ਉਨ੍ਹਾਂ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਗਿਰੋਹ ਦੀ ਇੱਕ ਔਰਤ ਮੈਂਬਰ ਫਰਾਰ ਜਿਸਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਵੱਲੋਂ ਹੁਣ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕਰਕੇ ਅਗਲੀ ਜਾਂਚ ਕੀਤੀ ਜਾਵੇਗੀ।
Last Updated : Feb 3, 2023, 8:18 PM IST