ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ - ਸ਼ਹੀਦ ਗੰਜ ਸਾਹਿਬ
ਹੁਸ਼ਿਆਰਪੁਰ: ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਖੇ ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ 17ਵਾਂ ਸਵ. ਮਹਿੰਦਰ ਸਿੰਘ ਗਿੱਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ ਸਾਹਿਬ ਤੋਂ ਹੈਡ ਗ੍ਰੰਥੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਜੀ ਉਚੇਚੇ ਤੌਰ ਤੇ ਪਹੁੰਚ ਕੇ ਦੀਪ ਸਿੱਧੂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਉਪਰੰਤ ਕੈਂਪ ਦਾ ਉਦਘਾਟਨ ਕੀਤਾ। ਇਸ ਕੈਂਪ ਦੌਰਾਨ ਅੱਖਾਂ ਦੀਆਂ ਬੀਮਾਰੀਆਂ ਦੇ ਆਪ੍ਰੇਸ਼ਨ, ਲੈਂਜ਼, ਐਨਕਾਂ ਆਦਿ ਦਾ ਸਾਰਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਐਕਸਰੇ, ਈਸੀਜੀ, ਲੈਬਾਰੇਟਰੀ ਟੈਸਟ ਦੀਆਂ ਸੇਵਾਵਾਂ ਵੀ ਉਪਲੱਬਧ ਕਰਵਾਈਆਂ। ਇਸ ਮੌਕੇ ਉਨ੍ਹਾਂ ਨਾਲ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਰਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ ਅਤੇ ਪਾਰਟੀ ਵਰਕਰ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ।
Last Updated : Feb 3, 2023, 8:18 PM IST