ਖਡੂਰ ਸਾਹਿਬ ਤੋਂ ਜਸਬੀਰ ਡਿੰਪਾ ਨੂੰ ਮਿਲੀ ਉਮੀਦਵਾਰੀ, 1.5 ਲੱਖ ਵੋਟਾਂ ਜਿੱਤਣ ਦਾ ਕੀਤਾ ਦਾਅਵਾ - jasbir dimpa
ਨਵੀਂ ਦਿੱਲੀ: ਪੰਜਾਬ ਦੀਆਂ ਬਾਕੀ ਬਚੀਆਂ 7 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਨੂੰ ਲੈਕੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਖਡੂਰ ਸਾਹਿਬ ਤੋਂ ਜਸਬੀਰ ਡਿੰਪਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਸਬੀਰ ਡਿੰਪਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਸਥਿਤ ਕਪੂਰਥਲਾ ਹਾਊਸ 'ਚ ਉਨ੍ਹਾਂ ਨੂੰ ਮਿਲਣ ਪੁੱਜੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਮਿਲਣ ਦੀ ਸੰਭਾਵਨਾ ਹੋਰ ਵੀ ਵੱਧ ਗਈ ਸੀ। ਉਮੀਦਵਾਰੀ ਮਿਲਣ 'ਤੇ ਜਸਬੀਰ ਡਿੰਪਾ ਨੇ ਡੇਢ ਲੱਖ ਤੋਂ ਜ਼ਿਆਦਾ ਵੋਟਾਂ ਜਿੱਤਣ ਦਾ ਦਾਅਵਾ ਕੀਤਾ, ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਤੇ ਬੀਬਾ ਜਗੀਰ ਕੌਰ ਤੋਂ ਉਨ੍ਹਾਂ ਨੂੰ ਕੋਈ ਖਤਰਾ ਨਹੀਂ ਹੈ।
Last Updated : Apr 6, 2019, 3:16 PM IST