ਰਵਨੀਤ ਬਿੱਟੂ ਤੇ ਸਿਮਰਜੀਤ ਬੈਂਸ ਮੇਰੇ ਮੁਕਾਬਲੇ ਕੁੱਝ ਵੀ ਨਹੀਂ- ਮਹੇਸ਼ਇੰਦਰ ਗਰੇਵਾਲ - simarjeet bains
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਲੁਧਿਆਣਾ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਅਕਾਲੀ-ਭਾਜਪਾ ਉਮੀਦਵਾਰ ਐਲਾਨ ਦਿੱਤਾ ਹੈ। ਮਹੇਸ਼ ਇੰਦਰ ਸਿੰਘ ਗਰੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਨੂੰਨੀ ਸਲਾਹਕਾਰ ਰਹਿ ਚੁੱਕੇ ਹਨ। ਟਿਕਟ ਮਿਲਣ ਤੋਂ ਬਾਅਦ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਰਿਹਾ ਕਿ ਉਨ੍ਹਾਂ ਦੀ ਪਹਿਲ ਲੁਧਿਆਣਾ ਅਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਸੰਸਦ ਤੱਕ ਪਹੁੰਚਾਉਣਾ ਹੋਵੇਗਾ। ਗਰੇਵਾਲ ਨੇ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਰਵਨੀਤ ਬਿੱਟੂ ਅਤੇ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਮੁਕਾਬਲੇ 'ਚ ਕੁੱਝ ਵੀ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਰਵਨੀਤ ਬਿੱਟੂ ਦੇ ਪੰਜ ਸਾਲ ਦੇ ਕਾਰਜਕਾਲ ਨੂੰ ਲੈ ਕੇ ਵੀ ਸਵਾਲ ਚੁੱਕੇ।