ਪੰਜਾਬ

punjab

ETV Bharat / videos

ਪੰਜਾਬ ਸਰਕਾਰ ਦਾ ਨੌਜਵਾਨਾਂ ਲਈ ਸੁਨਹਿਰੀ ਮੌਕਾ...

By

Published : Mar 22, 2022, 5:22 PM IST

Updated : Feb 3, 2023, 8:20 PM IST

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ (bhagwant mann announces) ਫੈਸਲਾ ਲਿਆ ਹੈ। ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ (35000 permanent employees) ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਨ ਨੇ ਕਿਹਾ ਹੈ ਕਿ ਅਸੀਂ ਵਾਅਦਾ ਕੀਤਾ ਸੀ ਤੇ ਹੁਣ ਇਸ ਨੂੰ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਠੇਕੇ ਉਤੇ ਕੰਮ ਕਰਦੇ ਇਨ੍ਹਾਂ ਮੁਲਾਜ਼ਮਾਂ ਦੇ ਸਿਰ ਉਤੇ ਹਮੇਸ਼ਾਂ ਨੌਕਰੀ ਤੋਂ ਕੱਢੇ ਜਾਣ ਦੀ ਤਲਵਾਰ ਲਟਕਦੀ ਰਹਿੰਦੀ ਸੀ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਪਿਛਲ਼ੀ ਕਾਂਗਰਸ ਸਰਕਾਰ ਵੇਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਚੰਨੀ ਨੇ ਇਸ ਸਬੰਧੀ ਆਪਣੀ ਵਾਹ-ਵਾਹ ਦੇ ਬੋਰਡ ਵੀ ਲਵਾ ਦਿੱਤੇ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਕਾਰਵਾਈ ਸਿਰੇ ਚੜ੍ਹੀ ਹੀ ਨਹੀਂ ਸੀ। ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ।
Last Updated : Feb 3, 2023, 8:20 PM IST

ABOUT THE AUTHOR

...view details