ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ - group of sikh devotees will travel to pakistan to celebrate khalsa sajna diwas
ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਐਸਜੀਪੀਸੀ ਵੱਲੋਂ ਜੱਥੇ ਦੇ ਮੈਂਬਰਾਂ ਨੂੰ ਪਾਸਪੋਰਟ ਦੇ ਦਿੱਤੇ ਗਏ ਹਨ ਜਿੰਨ੍ਹਾਂ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਐਸਜੀਪੀਸੀ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਐਜਜੀਪੀਸੀ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 12 ਅਪ੍ਰੈਲ ਨੂੰ ਸਿੱਖ ਜੱਥਾ ਗੁਰਧਾਮਾਂ ਦੇ ਦਰਸ਼ਨ ਪਾਕਿਸਤਾਨ ਜਾਵੇਗਾ ਅਤੇ ਉਹ ਜੱਥਾ 21 ਅਪ੍ਰੈਲ ਵਾਪਸ ਆਵੇਗਾ। ਇਸਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ 900 ਸ਼ਰਧਾਲੂਆਂ ਵਿੱਚੋਂ 705 ਨੂੰ ਵੀਜ਼ੇ ਮਿਲੇ ਹਨ ਜਦਕਿ 195 ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਮੌਕੇ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ਵਿੱਚ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੈਕੇ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Last Updated : Feb 3, 2023, 8:22 PM IST