ਗੁਰਵਿੰਦਰ ਬਰਾੜ ਤੇ ਮੱਟ ਸ਼ੇਰੋਂ ਵਾਲੇ ਨੇ ਲਾਭ ਸਿੰਘ ਉਗੋਕੇ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ - ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ
ਬਰਨਾਲਾ: ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਸਿਖਰਾਂ 'ਤੇ ਹੈ, ਜਿਸ ਤਹਿਤ ਵੱਖ-ਵੱਖ ਉਮੀਦਵਾਰਾਂ ਵੱਲੋਂ ਹਰ ਵੋਟਰ ਤੱਕ ਪਹੁੰਚ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਭਦੌੜ ਤੋਂ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਰੇ ਲਾਭ ਸਿੰਘ ਉਗੋਕੇ ਦੇ ਚੋਣ ਪ੍ਰਚਾਰ ਨੂੰ ਅੱਗੇ ਤੋਰਦਿਆਂ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਤੇ ਲੇਖਕ ਮੱਟ ਸ਼ੇਰੋਵਾਲਾ ਨੇ ਬੁੱਧਵਾਰ ਨੂੰ ਭਦੌੜ ਦੇ ਵੱਖ-ਵੱਖ ਗਲੀਆਂ ਮੁਹੱਲਿਆਂ ਚੌਕਾਂ ਅਤੇ ਬਾਜ਼ਾਰਾਂ ਵਿਚ ਛੋਟੀਆਂ ਰੈਲੀਆਂ ਕਰਕੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਛੱਡ ਕੇ ਆਪਣੇ ਬੱਚਿਆਂ ਦੇ ਭਵਿੱਖ ਲਈ ਅਤੇ ਪੰਜਾਬ ਨੂੰ ਬਚਾਉਣ ਲਈ ਲਾਭ ਸਿੰਘ ਉਗੋਕੇ ਨੂੰ ਵੋਟਾਂ ਪਾ ਕੇ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
Last Updated : Feb 3, 2023, 8:17 PM IST