PM ਮੋਦੀ ਦਾ ਅਕਾਲੀ ਦਲ-ਭਾਜਪਾ ਗਠਜੋੜ ਨੂੰ ਸਮਝੌਤਾ ਕਹਿਣਾ ਮੰਦਭਾਗਾ : ਹਰਸਿਮਰਤ ਕੌਰ ਬਾਦਲ - Harsimrat Kaur Badal campaigned in favor of candidate Parkash Singh Bhatti
ਬਠਿੰਡਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਪੂਰੇ ਜੋਰਾ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਇਸੇ ਦੇ ਚੱਲਦੇ ਲੋਕਸਬਾ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦਿਹਾਤੀ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੀਐੱਮ ਮੋਦੀ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੂੰ ਸਮਝੌਤਾ ਕਹਿਣਾ ਬਹੁਤ ਹੀ ਮੰਦਭਾਗਾ ਹੈ। ਕਿਉਂਕਿ ਹੁਣ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਜੋ ਕਿ ਕਾਲੇ ਕਾਨੂੰਨ ਬਣਾਉਣ ਵਾਲੀ ਕਮੇਟੀ ਦੇ ਮੈਂਬਰ ਹਨ ਪੰਜਾਬ ਨੂੰ ਲੁੱਟਣਾ ਚਾਹੁੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਅਜਿਹੇ ਬਿਆਨ ਦੇ ਕੇ ਪੰਜਾਬ ਵਿੱਚ ਹੋਣ ਵਾਲੀਆਂ ਵੋਟਾਂ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।
Last Updated : Feb 3, 2023, 8:11 PM IST