ਵਧੀ ਮਹਿੰਗਾਈ ਕਾਰਨ ਲੋਕ ਹੋਏ ਪਰੇਸ਼ਾਨ, ਸਰਕਾਰ ਨੂੰ ਪਾਈਆਂ ਲਾਹਣਤਾਂ - ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ
ਸ੍ਰੀ ਮੁਕਤਸਰ ਸਾਹਿਬ: ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਜਿਸ ਕਾਰਨ ਪਹਿਲਾਂ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕ ਪਰੇਸ਼ਾਨ ਹੋ ਗਏ ਹਨ। ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਡੇ ਪੱਤਰਕਾਰ ਵੱਲੋਂ ਲੋਕਾਂ ਦੇ ਨਾਲ ਗੱਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਚ ਵਾਧਾ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਕਿਉਂਕਿ ਪਹਿਲਾਂ ਹੀ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਨਾਲ ਚਲ ਰਿਹਾ ਹੈ। ਲੋਕਾਂ ਨੇ ਕਿਹਾ ਕਿ ਸਰਕਾਰਾਂ ਅਕਸਰ ਹੀ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕਰ ਲੈਂਦੀਆਂ ਹਨ ਕਿ ਉਨ੍ਹਾਂ ਵੱਲੋਂ ਮਹਿੰਗਾਈ ਘੱਟ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਕੀਤਾ ਜਾਂਦਾ। ਔਰਤਾਂ ਦਾ ਕਹਿਣਾ ਹੈ ਕਿ ਤਨਖਾਹ ਉਨ੍ਹਾਂ ਦੀ ਉਨ੍ਹੀਂ ਹੀ ਰਹਿੰਦੀ ਹੈ ਪਰ ਘਰ ਦਾ ਖਰਚਾ ਵਧਦਾ ਜਾ ਰਿਹਾ ਹੈ।
Last Updated : Feb 3, 2023, 8:20 PM IST