ਵੋਟਿੰਗ ਤੋਂ ਪਹਿਲਾਂ ਗੈਰ ਵੋਟਰਾਂ ਨੂੰ ਚਿਤਾਵਨੀ - ਪੰਜਾਬ ਵਿੱਚ ਚੋਣ ਪ੍ਰਚਾਰ ਬੰਦ
ਕਪੂਰਥਲਾ: ਭਲਕੇ ਪੰਜਾਬ ਵਿੱਚ ਵੋਟਾਂ ਪੈਣੀਆਂ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਵਿੱਚ ਚੋਣ ਪ੍ਰਚਾਰ ਬੰਦ ਕਰ ਦਿੱਤਾ ਗਿਆ ਹੈ। ਹਦਾਇਤਾਂ ਤੇ ਪਹਿਰਾ ਦਿੰਦੇ ਹੋਏ ਕਪੂਰਥਲਾ ਪ੍ਰਸ਼ਾਸਨ ਸਖ਼ਤ ਦਿਖਾਈ ਦੇ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੋਣ ਹਦਾਇਤਾਂ ਦੀ ਉਲੰਘਣਾ ਮਾਮਲੇ ਵਿੱਚ ਸਖ਼ਤ ਚਿਤਾਵਨੀ ਦਿੱਤੀ ਹੈ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਜੋ ਗੈਰ ਵੋਟਰ ਹਨ ਉਹ ਹਲਕੇ ਵਿੱਚ ਨਹੀਂ ਹੋਣੇ ਚਾਹੀਦੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਅਜਿਹਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:17 PM IST