ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗੁਰਦਾਸਪੁਰ ਪ੍ਰਸ਼ਾਸਨ ਸਖ਼ਤ, ਕਿਹਾ... - ਗੁਰਦਾਸਪੁਰ ਪ੍ਰਸ਼ਾਸਨ ਸਖ਼ਤ
ਗੁਰਦਾਸਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਚੋਣ ਨਤੀਜਿਆਂ ਦਾ ਭਲਕੇ ਐਲਾਨ ਹੋਵੇਗਾ। ਵੋਟਾਂ ਦੀ ਗਿਣਤੀ ਨੂੰ ਲੈਕੇ ਸੂਬੇ ਵਿੱਚ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 7 ਵਿਧਾਨਸਭਾ ਹਲਕੇ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਕਾਲਜ ਅੰਦਰ ਹੋਵੇਗੀ ਅਤੇ ਇਸ ਲਈ 7 ਵੱਖੋ ਵੱਖ ਕਾਊਂਟਿੰਗ ਸੈਂਟਰ ਹੋਣਗੇ। ਡੀਸੀ ਨੇ ਦੱਸਿਆ ਕਿ ਇਸ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।
Last Updated : Feb 3, 2023, 8:19 PM IST