ਸਿੱਧੂ ਨਾਲ ਮੀਟਿੰਗ ਤੋਂ ਬਾਅਦ ਖਹਿਰਾ ਸਮੇਤ ਕਾਂਗਰਸੀ ਆਗੂਆਂ ਨੇ ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ ...
ਲੁਧਿਆਣਾ: ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਨਵਜੋਤ ਸਿੰਘ ਸਿੱਧੂ ( Navjot Sidhu) ਦੀ ਅਗਵਾਈ ਵਿੱਚ ਅੱਜ ਲੁਧਿਆਣਾ ਅੰਦਰ ਪੰਜਾਬ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਦੌਰਾਨ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਮੀਟਿੰਗ ਚ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਪੰਜਾਬ ਦੇ ਮਸਲਿਆਂ ਨੂੰ ਲੈਕੇ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਉਹ ਇਹ ਕਹਿੰਦੇ ਵੀ ਦਿਖਾਈ ਦਿੱਤੇ ਕਿ ਕਾਂਗਰਸ ਧੜਿਆ ਵਿੱਚ ਨਹੀਂ ਵੰਡੀ ਹੈ। ਬੈਠਕ ਤੋਂ ਬਾਅਦ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਵੀ ਇਹੀ ਕਹਿੰਦੇ ਵਿਖਾਈ ਦਿੱਤੇ ਕਿ ਕਾਂਗਰਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਕਾਟੋ ਕਲੇਸ਼ ਨਹੀਂ ਹੈ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕਈ ਲੁਧਿਆਣਾ ਦੇ ਹੀ ਲੀਡਰ ਬੈਠਕ ਵਿੱਚ ਸ਼ਾਮਲ ਨਹੀਂ ਹੋਣ ਪਹੁੰਚੇ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰਿਆਂ ਨੂੰ ਸੱਦਾ ਦਿੱਤਾ ਸੀ ਜੋ ਨਹੀਂ ਪਹੁੰਚੇ ਹੋ ਸਕਦਾ ਹੈ ਉਹ ਅਗਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਣ।
Last Updated : Feb 3, 2023, 8:21 PM IST