ਨਾਜਾਇਜ਼ ਕਬਜ਼ਿਆਂ 'ਤੇ ਇੰਪਰੂਮੈਂਟ ਟਰੱਸਟ ਨੇ ਕੱਸਿਆ ਸ਼ਿਕੰਜਾ - Improvement Trust tightens its grip
ਪਠਾਨਕੋਟ: ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਂਦੇ ਹੀ ਪ੍ਰਸ਼ਾਸਨ ਸਖ਼ਤ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਹਲਕਾ ਪਠਾਨਕੋਟ ਦੇ ਵਿੱਚ ਜਿੱਥੇ ਕਿ ਇੰਪਰੂਵਮੈਂਟ ਟਰੱਸਟ ਵੱਲੋਂ ਉਨ੍ਹਾਂ ਦੀ ਜ਼ਮੀਨ ਦੇ ਉਪਰ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਇਹੀ ਨਹੀਂ ਪਿਛਲੀ ਸਰਕਾਰ ਦੇ ਸਮੇਂ ਮੌਜੂਦਾ ਕਾਂਗਰਸੀ ਕੌਂਸਲਰ ਵੱਲੋਂ ਵੀਹ ਸੈਲੀ ਰੋਡ 'ਤੇ ਇੰਪਰੂਵਮੈਂਟ ਟਰੱਸਟ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰ ਦੁਕਾਨਾਂ ਬਣਾਈਆਂ ਗਈਆਂ ਸਨ ਜਿਸ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਨੇ ਜੇਸੀਬੀ ਦੀ ਮਦਦ ਦੇ ਨਾਲ ਤੋੜ ਦਿੱਤਾ। ਇਸ ਦੇ ਨਾਲ ਹੀ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜਿਨ੍ਹਾਂ ਵੱਲੋਂ ਵੀ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਉਹ ਹਟਾਏ ਜਾਣਗੇ।
Last Updated : Feb 3, 2023, 8:20 PM IST